2 ਦੇ ਧਰਨੇ ਸਬੰਧੀ ਤਿਆਰੀਆਂ ਮੁਕੰਮਲ: ਗੁਰਾਇਆ

0
675

 

 

ਸਮੂਹ ਟੈੱਟ ਪਾਸ ਈ ਟੀ ਟੀ ਅਧਿਆਪਕਾਂ ਦੀ ਮੰਗ ਦੇ ਮੱਦੇਨਜ਼ਰ ਪਟਿਆਲਾ ਵਿੱਚ ਦੇਣਗੇ ਧਰਨਾ

ਸੰਗਰੂਰ 1 ਅਕਤੂਬਰ ( ਦੀਪ ਸੰਧੂ ) ਭੁੱਖ ਹੜਤਾਲ ਦੇ ਰੂਪ ਵਿੱਚ 2 ਅਕਤੂਬਰ ਤੋਂ ਦਿੱਤੇ ਜਾ ਰਹੇ ਧਰਨੇ ਦੀਆਂ ਈ ਟੀ ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੁਆਰਾ ਤਿਆਰੀਆਂ ਮੁਕੰਮਲ ਹੋਣ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੁਰਾਇਆ ਨੇ ਦੱਸਿਆ ਕਿ ਕੈਪਟਨ ਸਰਕਾਰ ਦੇ ਬੇਰੁਜਗਾਰਾਂ ਪ੍ਰਤੀ ਰਵੱਈਏ ਤੋਂ ਪ੍ਰੇਸ਼ਾਨ ਬੇਰੁਜਗਾਰ ਈ ਟੀ ਟੀ ਅਧਿਆਪਕ ਰੈਗੂਲਰ ਭਰਤੀ ਦੀ ਮੰਗ ਨੂੰ ਲੈਕੇ ਪਟਿਆਲਾ ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਨਗੇ ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਧਰਨਾ ਪੂਰਨ ਰੂਪ ਵਿੱਚ ਸ਼ਾਂਤਮਈ ਹੋਵੇਗਾ ਪ੍ਰੰਤੂ ਜੇਕਰ ਪ੍ਰਸ਼ਾਸਨ ਨੇ ਧਰਨਾਕਾਰੀਆਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਕਰਨੀ ਚਾਹੀ ਤਾਂ ਸੰਘਰਸ਼ ਨੂੰ ਤਿੱਖਾ ਮੋੜ ਦੇਣ ਲਈ ਜਥੇਬੰਦੀ ਦੁਆਰਾ ਧਰਤੇ ਤੋਂ ਬਾਹਰ ਬੀ ਟੀਮ ਵੀ ਤਿਆਰ ਰਹੇਗੀ । ਗੁਰਾਇਆ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਤੋਂ ਬਾਅਦ ਯੂਨੀਅਨ ਦੇ ਤਿੱਖੇ ਸੰਘਰਸ਼ ਵਿੱਚ ਹੋਈ ਅਣਸੁਖਾਵੀਂ ਘਟਨਾ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਾਇਆ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕਰੀਬ 15000 ਈ ਟੀ ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਦੀ ਮੰਗ ਕਰ ਰਹੇ ਹਨ ਅਤੇ ਸਰਕਾਰ ਦੇ ਟਾਲ ਮਟੋਲ ਦੇ ਰਵੱਈਏ ਦੇ ਚੱਲਦਿਆਂ ਮਜਬੂਰਨ ਉਨ੍ਹਾਂ ਨੂੰ ਧਰਨੇ ਦਾ ਰਸਤਾ ਅਖਤਿਆਰ ਕਰਨਾ ਪੈ ਰਿਹਾ ਹੈ ।

LEAVE A REPLY

Please enter your comment!
Please enter your name here