ਅਕਾਲੀ ਭਾਜਪਾ ਦੇ ਹੱਕ ‘ਚ ਲੋਕਾਂ ‘ਚ ਭਾਰੀ ਉਤਸ਼ਾਹ : ਮਜੀਠੀਆ |

0
482

ਅੰਮਿ੍ਤਸਰ 15 ਦਸੰਬਰ ( ) ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਵਾਅਦਾ ਿਖ਼ਲਾਫ਼ੀ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕਰਦਿਆਂ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਨਿਗਮ ਚੋਣਾਂ ‘ਚ ਭਾਰੀ ਜਿਤ ਦਿਵਾਉਣ ਲਈ ਕਿਹਾ ਹੈ | ਅਕਾਲੀ ਭਾਜਪਾ ਦੇ ਹੱਕ ‘ਚ ਲੋਕਾਂ ‘ਚ ਭਾਰੀ ਉਤਸ਼ਾਹ ਹੈ |
ਸ: ਮਜੀਠੀਆ ਅੱਜ ਵਾਰਡ ਨੰ: 31 ਦੇ ਉਮੀਦਵਾਰ ਬੀਬੀ ਰਣਜੀਤ ਕੌਰ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਵਾਅਦੇ ਅਨੁਸਾਰ ਸਹੂਲਤਾਂ ਦੇਣ ਦੀ ਥਾਂ ਜੋ ਮਿਲਦੀਆਂ ਸਹੂਲਤਾਂ ਵੀ ਗਰੀਬਾਂ ਤੋਂ ਖੋਹ ਲਈਆਂ ਹਨ | ਉਹਨਾਂ ਕਿਹਾ ਕਿ ਕਾਂਗਰਸ ਇੱਕ ਜਬਰ ਜ਼ੁਲਮ ਅਤੇ ਧੱਕੇਸ਼ਾਹੀਆਂ ਕਰਨ ਵਾਲੀ ਪਾਰਟੀ ਹੈ | ਉਹਨਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗੱਠਜੋੜ ਕਾਂਗਰਸ ਪਾਰਟੀ ਦੀਆਂ ਇਹਨਾਂ ਕੋਝੀਆਂ ਹਰਕਤਾਂ ਅਤੇ ਧੱਕੇਸ਼ਾਹੀਆਂ ਤੋਂ ਨਹੀਂ ਡਰਦਾ ਤੇ ਲੋਕਤੰਤਰ ਦੀ ਰਾਖੀ ਲਈ ਉਹ ਕਾਂਗਰਸ ਸਰਕਾਰ ਦੇ ਹਰ ਜਬਰ ਦਾ ਡੱਟ ਕੇ ਵਿਰੋਧ ਕੀਤਾ ਅਤੇ ਕਰੇਗਾ | ਉਹਨਾਂ ਕਿਹਾ ਕਿ ਲੋਕ ਕਾਂਗਰਸ ਤੋਂ ਡਰਨ ਨਾ , ਸ਼੍ਰੋਮਣੀ ਅਕਾਲੀ ਦਲ ਆਪਣੀਆਂ ਪੁਰਾਤਨ ਰਵਾਇਤਾਂ ਅਨੁਸਾਰ ਮੁੱਨਖਤਾ ਦੇ ਭਲੇ ਲਈ ਅਤੇ ਕਾਂਗਰਸ ਦੇ ਜਬਰ, ਜ਼ੁਲਮ ਤੇ ਬੇਇਨਸਾਫ਼ੀਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਰਹਿਣ ਲਈ ਵਚਨਬੱਧ ਹੈ |ਇਸ ਮੌਕੇ ਉਹਨਾਂ ਬੀਬੀ ਰਣਜੀਤ ਕੌਰ ਨੂੰ ਭਾਰੀ ਜਿਤ ਦਿਵਾਉਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ ਆਰ, ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਗੁਰਪ੍ਰਤਾਪ ਸਿੰਘ ਟਿਕਾ, ਤਲਬੀਰ ਗਿੱਲ, ਦੀਦਾਰ ਸਿੰਘ ਦੋਬੁਰਜੀ, ਮੁਖਤਾਰ ਸਿੰਘ ਖ਼ਾਲਸਾ, ਗੁਰਮੇਜ ਸਿੰਘ ਬੱਬੀ, ਜਗੀਰ ਸਿੰਘ, ਜੋਗਾ ਸਿੰਘ ਨੰਬਰਦਾਰ, ਸੂਬੇਦਾਰ ਬਲਕਾਰ ਸਿੰਘ, ਮਹਿੰਦਰ ਸਿੰਘ, ਸ਼ਰਨ ਸਿੰਘ , ਰਾਣਾ ਪਲਵਿੰਦਰ ਸਿੰਘ ਦੋਬੁਰਜੀ,ਦਲਬੀਰ ਕੌਰ ਬੀਬੀ ਸਰਬਜੀਤ ਕੌਰ, ਰਣਜੀਤ ਕੌਰ ਆਦਿ ਮੌਜੂਦ ਸਨ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.