Breaking News

ਆਪ’ ਨੂੰ ਲਗ ਰਹੇ ਝਟਕਿਆਂ ‘ਚ ਆਈ ਤੇਜੀ ਜਥੇ: ਮੁਖਤਿਆਰ ਸਿੰਘ ਅਤੇ ਹਰਜਿੰਦਰ ਧੰਜਲ ਵੀ ਹੋਏ ਅਕਾਲੀ |

ਅੰਮਿ੍ਤਸਰ 15 ਦਸੰਬਰ ( ) ਆਮ ਆਦਮੀ ਪਾਰਟੀ ਨੂੰ ਲਗ ਰਹੇ ਝਟਕਿਆਂ ਵਿੱਚ ਕਮੀ ਨਹੀਂ ਆ ਰਹੀ ਹੈ, ਆਪ ਦੇ ਆਗੂਆਂ ਦਾ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸਿਲ ਸਿਲਾ ਲਗਾਤਾਰ ਜਾਰੀ ਰਿਹਾ | ਅੱਜ ਵੀ ਜਥੇਦਾਰ ਮੁਖਤਿਆਰ ਸਿੰਘ ਅਤੇ ਆਪ ਦੇ ਜੁਆਇੰਟ ਸੈਕਟਰੀ ਹਰਜਿੰਦਰ ਸਿੰਘ ਧੰਜਲ ਵੱਲੋਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ |
ਬੀਤੇ ਦਿਨੀਂ ਅੰਮਿ੍ਤਸਰ ‘ਚ ਸੁਰਿੰਦਰ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਖੱਦਰ ਭੰਡਾਰ ਵੱਲੋਂ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਅਤੇ ਕਲ ਸ: ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਮਾਝਾ ਜ਼ੋਨ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਅਤੇ ਬੀ ਸੀ ਵਿੰਗ ਪੰਜਾਬ ਦੇ ਪ੍ਰਧਾਨ ਮਨਮੋਹਨ ਸਿੰਘ ਭਾਗੋਵਾਲੀਆ ਵੱਲੋਂ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਦਸਦਾ ਹੈ ਕਿ ਆਪ ਦਾ ਗਰਾਫ ਖਤਮ ਹੋਚੁਕਿਆ ਹੈ | ਵਾਰਡ ਨੰ: 43 ਦੇ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਸੁਲਤਾਨਵਿੰਡ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਉਹਨਾਂ ਸਾਬਕਾ ਕੌਾਸਲਰ ਜਸਕਰਨ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਆਪ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ ਰਿਹਾ | ਕੇਜਰੀਵਾਲ ਦੀਆਂ ਆਪਹੁਦਰੀਆਂ ਅਤੇ ਪੰਜਾਬ ਵਿਰੋਧੀ ਸੋਚ ਸਦਕਾ ਵਰਕਰਾਂ ਨੇ ਉਸ ਤੋਂ ਦੂਰੀ ਬਣਾ ਲਈ ਹੋਈ ਹੈ ਅਤੇ ਮਿਹਨਤੀ ਵਰਕਰ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਨੂੰ ਤਰਜੀਹ ਦੇ ਰਹੇ ਹਨ | ਉਹਨਾਂ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਰਗਰਮ ਵਰਕਰਾਂ ਅਤੇ ਆਗੂਆਂ ਦਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਬੀਬੀ ਜ;ਕਰਨ ਕੌਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਉਹਨਾਂ ਆਪ ਨੂੰ ਅਲਵਿਦਾ ਕਹਿਣ ਵਾਲੇ ਜਥੇਦਾਰ ਮੁਖਤਿਆਰ ਸਿੰਘ, ਹਰਜਿੰਦਰ ਸਿੰਘ ਧੰਜਲ ਤੋਂ ਇਲਾਵਾ ਹਰਮਿੰਦਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ , ਦਰਸ਼ਨ ਸਿੰਘ, ਵਿਰਸਾ ਸਿੰਘ, ਗੁਰਵੇਲ ਸਿੰਘ, ਚਰਨਜੀਤ ਸਿੰਘ, ਕੰਵਲ ਜਸਜੀਤ ਸਿੰਘ ਅਤੇ ਜਗਬੀਰ ਸਿੰਘ ਆਦਿ ਨੂੰ ਸਨਮਾਨਿਤ ਕਰਦਿਆਂ ਅਕਾਲੀ ਦਲ ਵਿੱਚ ਸਵਾਗਤ ਕੀਤਾ | ਇਸ ਮੌਕੇ ਹਰਜਾਪ ਸਿੰਘ ਸੁਲਤਾਨ ਵਿੰਡ, ਜਸਕਰਨ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਗੁਰਪ੍ਰਤਾਪ ਸਿੰਘ ਟਿਕਾ ਅਤੇ ਤਲਬੀਰ ਸਿੰਘ ਗਿਲ ਵੀ ਮੌਜੂਦ ਸਨ |

Leave a Reply

Your email address will not be published. Required fields are marked *

This site uses Akismet to reduce spam. Learn how your comment data is processed.