ਚੋਰੀ ਦੇ 9 ਮੋਟਰਸਾਈਕਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

0
651

ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ
ਐਸ.ਐਸ.ਪੀ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲਿਸ
ਨੇ ਚੋਰੀ ਦੇ 9 ਮੋਟਰਸਾਈਕਲਾਂ ਤੇ ਐਕਟਿਵਾ, 2460 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ
ਵਿਅਕਤੀਆਂ ਨੂੰ ਕਾਬੂ ਕਰਨ ਤੇ ਇਕ ਭਗੋੜੇ ਵਿਅਕਤੀ ਨੂੰ ਫੜਣ ਵਿਚ ਸਫਲਤਾ ਹਾਸਲ ਕੀਤੀ
ਹੈ। ਇਹ ਜਾਣਕਾਰੀ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ
ਸਬ ਡਵੀਜਨ ਭਿੱਖੀਵਿੰਡ ਦੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਨੇ ਦਿੱਤੀ ਤੇ ਆਖਿਆ ਕਿ
ਪੁਲਿਸ ਚੌਕੀ ਸੁਰਸਿੰਘ ਦੇ ਇੰਚਾਰਜ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ
ਸ਼ਪੈਸ਼ਲ ਨਾਕੇਬੰਦੀ ਦੌਰਾਨ ਲਖਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਅਜੀਤ ਸਿੰਘ ਵਾਸੀ
ਸੁਰਸਿੰਘ ਨੂੰ ਸ਼ੱਕ ਦੀ ਬਿਨ੍ਹਾ ‘ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 1000
ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਉਸ ਪਾਸੋਂ
ਚੋਰੀ ਦੇ 7 ਮੋਟਰਸਾਈਕਲ ਵੀ ਬਰਾਮਦ ਹੋਏ। ਡੀ.ਐਸ.ਪੀ ਮਾਨ ਨੇ ਅੱਗੇ ਜਾਣਕਾਰੀ ਦਿੰਦਿਆਂ
ਦੱਸਿਆ ਕਿ ਏਐਸਆਈ ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਚੇਲਾ ਮੌੜ ਤੋਂ
ਬਲਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭਿੱਖੀਵਿੰਡ ਪਾਸੋਂ 1000 ਨਸ਼ੀਲੀਆਂ ਗੋਲੀਆਂ
ਬਰਾਮਦ ਕੀਤੀਆਂ, ਉਥੇ ਏ.ਐਸ.ਆਈ ਸੁਰਿੰਦਰ ਕੁਮਾਰ ਨੇ ਦੌਰਾਨੇ ਗਸ਼ਤ ਸੁਖਦੇਵ ਸਿੰਘ
ਪੁੱਤਰ ਇੰਦਰ ਸਿੰਘ ਵਾਸੀ ਭਿੱਖੀਵਿੰਡ ਪਾਸੋਂ 460 ਨਸ਼ੀਲੀਆਂ ਗੋਲੀਆਂ ਤੇ 2 ਚੋਰੀ ਦੀਆਂ
ਐਕਟਿਵਾ ਵੀ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਪੁਲਿਸ ਚੌਕੀ ਕੱਚਾ-ਪੱਕਾ ਦੇ ਏ.ਐਸ.ਆਈ
ਬਲਰਾਜ ਸਿੰਘ ਨੇ ਮਾਣਯੋਗ ਅਦਾਲਤ ਵੱਲੋਂ ਭਗੋੜਾ ਕਰਾਰ ਦਿੱਤੇ ਗਏ ਗੁਰਪ੍ਰੀਤ ਸਿੰਘ
ਪੁੱਤਰ ਗੁਰਨਾਮ ਸਿੰਘ ਵਾਸੀ ਮਰਗਿੰਦਪੁਰਾ ਨੂੰ ਵੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ
ਕੀਤੀ ਹੈ। ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਫੜੇ ਗਏ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ
ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੋਟੋ ਕੈਪਸ਼ਨ :- ਭਿੱਖੀਵਿੰਡ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਡੀਐਸਪੀ
ਸੁਲੱਖਣ ਸਿੰਘ ਮਾਨ ਤੇ ਚੋਰੀ ਦੇ ਮੋਟਰਸਾਈਕਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ
ਦੋਸ਼ੀਆਂ ਨਾਲ ਐਸਐਚੳ ਕਸ਼ਮੀਰ ਸਿੰਘ ਆਦਿ ਪੁਲਿਸ ਪਾਰਟੀ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.