ਪੁਰਾਣੇ ਮੁਲਾਜਮਾਂ ਦੀ ਹਮਾਇਤ ‘ਤੇ ਆਏ ਸਲੈਕਟਡ ਮਲਟੀਪਰਪਜ ਹੈਲਥ ਵਰਕਰ ਯੂਨੀਅਨ

0
416

ਭਿੱਖੀਵਿੰਡ 2 ਜਨਵਰੀ (ਭੁਪਿੰਦਰ ਸਿੰਘ)-ਨਗਰ ਪੰਚਾਇਤ ਭਿੱਖੀਵਿੰਡ ਦੇ ਮੁਲਾਜਮਾਂ ਵੱਲੋਂ ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਸ਼ੰਘਰਸ਼ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਸਲੈਕਟਡ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਪ੍ਰੈਸ ਸਕੱਤਰ ਹਰਪਾਲ ਸਿੰਘ ਨਾਰਲਾ ਵੱਲੋਂ ਪੁਰਾਣੇ ਮੁਲਾਜਮਾਂ ਵੱਲੋਂ ਭਿੱਖੀਵਿੰਡ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਪਹੰੁਚ ਕੇ ਸ਼ੰਘਰਸ਼ ਦੀ ਹਮਾਇਤ ਕਰਦਿਆਂ ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਮੰਗ ਕੀਤੀ ਕਿ ਸੱਤ-ਸੱਤ ਸਾਲ ਦੀਆਂ ਸੇਵਾਵਾਂ ਨਿਭਾਅ ਚੁੱਕੇ ਮੁਲਾਜਮਾਂ ਨੂੰ ਤੁਰੰਤ ਡਿਊਟੀ ‘ਤੇ ਬਹਾਲ ਕੀਤਾ ਜਾਵੇ, ਕਿਉ ਇਹਨਾਂ ਮੁਲਾਜਮਾਂ ਦੇ ਨਾਲ ਕੰਮ ਕਰ ਚੁੱਕੇ ਤਿੰਨ ਪੁਰਾਣੇ ਮੁਲਾਜਮਾਂ ਨੂੰ ਨਗਰ ਪੰਚਾਇਤ ਕਮੇਟੀ ਵੱਲੋਂ ਡਾਇਰੈਕਟਰ ਦੇ ਲਿਖਤੀ ਹੁਕਮਾਂ ‘ਤੇ ਰੱਖ ਲਿਆ ਗਿਆ ਹੈ, ਜਦੋਂ ਕਿ ਬਾਕੀ ਮੁਲਾਜਮਾਂ ਨਾਲ ਵਿਤਕਰੇਬਾਜੀ ਕੀਤੀ ਜਾ ਰਹੀ ਹੈ | ਧਰਨੇ ‘ਤੇ ਬੈਠੇ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਸਫਾਈ ਸੇਵਕ ਯੂਨੀਅਨ ਭਿੱਖੀਵਿੰਡ ਦੇ ਪ੍ਰਧਾਨ ਲਾਟੀ ਸਿੰਘ ਤੇ ਵਾਈਸ ਪ੍ਰਧਾਨ ਅਵਤਾਰ ਸਿੰਘ ਨੇ ਸਲੈਕਟਡ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਪੰਜਾਬ ਵੱਲੋਂ ਹਮਾਇਤ ਦਿੱਤੇ ਜਾਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸ਼ੰਘਰਸ਼ ਕਰਨੇ ਪੈਂਦੇ ਹਨ ਤੇ ਸ਼ੰਘਰਸ਼ ਦੇ ਨਾਲ ਹੀ ਜਿੱਤਾਂ ਪ੍ਰਾਪਤ ਹੰੁਦੀਆਂ ਹਨ | ਇਸ ਮੌਕੇ ਮੁਲਾਜਮ ਆਗੂ ਨਵਰੰਗ ਸਿੰਘ, ਨਿਰਮਲ ਸਿੰਘ ਮਾੜੀਗੋੜ ਸਿੰਘ, ਕਾਮਰੇਡ ਦਲਜੀਤ ਸਿੰਘ ਦਿਆਲਪੁਰਾ, ਧਰਮ ਸਿੰਘ, ਸਤਨਾਮ ਕੌਰ, ਦਵਿੰਦਰ ਸਿੰਘ, ਦੀਪਕ ਕੁਮਾਰ, ਕੋਮਲ ਰਾਣੀ, ਅਨੀਤਾ ਧਵਨ, ਉਧਮ ਸਿੰਘ, ਜੀਤੋ, ਹਰਦੀਪ ਸਿੰਘ, ਜਸਬੀਰ ਕੌਰ, ਦਲਜੀਤ ਕੁਮਾਰ ਸਾਥੀ ਖਾਲੜਾ, ਮਾਤਾ ਕੰਨਤੀ, ਮੁਖਤਾਰ ਸਿੰਘ ਲਖਣਾ, ਬਲਵਿੰਦਰ ਸਿੰਘ, ਬਿੰਦਰ ਸਿੰਘ, ਗੁਰਦੀਪ ਸਿੰਘ, ਗੱਬਰ ਸਿੰਘ, ਪੱਪੂ, ਮੁਖਤਿਆਰ ਸਿੰਘ ਮੁੱਖੀ, ਸੁਖਦੇਵ ਸਿੰਘ ਆਦਿ ਮੁਲਾਜਮ ਹਾਜਰ ਸਨ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.