-ਸਿਹਤ ਵਿਭਾਗ ਵੱਲੋਂ ਭਰੂਣ ਹੱਤਿਆ ਅਤੇ ਨਸ਼ਿਆਂ ਵਿਰੁੱਧ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਪ੍ਰੋਗਰਾਮ

0
359

ਮਾਨਸਾ 25 ਜਨਵਰੀ (ਤਰਸੇਮ ਸਿੰਘ ਫਰੰਡ ) : ਸਿਹਤ ਵਿਭਾਗ ਮਾਨਸਾ ਵੱਲੋਂ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 200 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਭਰੂਣ ਹੱਤਿਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਜਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਸਰਜਨ ਡਾ. ਸੁਨੀਲ ਪਾਠਕ ਦੀ ਪ੍ਰਧਾਨਗੀ ਵਿੱਚ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਬੱਚੀ ਭਰੂਣ ਹੱਤਿਆ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਅਤੇ ਦੂਸਰੇ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਨਸ਼ਾ ਛੁਡਾਓ ਅਤੇ ਮੁੜ ਵਸੇਵਾ ਕੇਂਦਰ ਇੰਚਾਰਜ ਡਾ.ਹਰਪਾਲ ਸਰਾਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਨਸ਼ਾ ਛੁਡਾਓ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਓ ਕੇਂਦਰ ‘ਚ ਲੋਕਾਂ ਦਾ ਇਲਾਜ ਕਰਕੇ ਉਹਨਾਂ ਨੂੰ ਮੁੜ ਵਸੇਵਾ ਕੇਂਦਰ ਵਿੱਚ ਜਿੰਦਗੀ ਨੂੰ ਖੁਸ਼ਹਾਲ ਬਣਾੳਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਜਿਲ੍ਹਾ ਪ੍ਰੋਗਰਾਮ ਮੈਨੇਜ਼ਰ ਐਨ.ਐਚ.ਐਮ (ਨੈਸ਼ਨਲ ਹੈਲਥ ਮਿਸ਼ਨ) ਸ੍ਰੀ ਅਵਤਾਰ ਸਿੰਘ ਨੇ ਕਿਹਾ ਕਿ ਮਾਂ-ਬਾਪ ਨੂੰ ਆਪਣੇ ਕਿਸ਼ੋਰ ਅਵਸਥਾ (10 ਤੋਂ 19 ਸਾਲ) ਵਾਲੇ ਬੱਚਿਆਂ ਦਾ ਵਿਸ਼ੇਸ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ ਕਿਉਂਕਿ ਇਸ ਉਮਰ ਵਿੱਚ ਬੱਚੇ ਨਾ ਸਮਝੀ ਵਿੱਚ ਨਸ਼ਿਆਂ ਦੇ ਆਦੀ ਹੋ ਜਾਂਦੇ ਹਨ।ਸਹਾਇਕ ਮੈਡੀਕਲ ਅਫਸਰ ਸ੍ਰੀ ਦਰਸ਼ਨ ਸਿੰਘ ਨੇ ਨਸ਼ਿਆਂ ਵਿਰੋਧੀ ਕਵਿਤਾ ਪੇਸ਼ ਕੀਤੀ। ਡਿਪਟੀ ਮਾਸ ਮੀਡੀਆ ਅਫ਼ਸਰ ਸ੍ਰੀ ਕੁਲਦੀਪ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੀਆਂ ਬੱਚੀਆਂ ਦਾ ਮੁਫ਼ਤ ਇਲਾਜ਼ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਨ ਲਈ ਵਰਕਸ਼ਾਪ, ਰੈਲੀਆਂ ਅਤੇ ਗਰੁੱਪ ਡਿਸਕਸ਼ਨਜ਼ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਸੰਜੀਵ ਓਬਰਾਏ, ਸੁਪਰਡੈਂਟ ਸੁਖਵੰਤ ਸਿੰਘ, ਸੁਪਰਡੈਂਟ ਸ੍ਰੀਮਤੀ ਕ੍ਰਿਸ਼ਨਾ ਕੁਮਾਰੀ, ਸੁਪਰਡੈਂਟ ਸ੍ਰੀਮਤੀ ਹਰਵਿੰਦਰ ਕੌਰ , ਸਮੂਹ ਦਫ਼ਤਰੀ ਸਟਾਫ਼ ਅਤੇ ਆਸ਼ਾ ਵਰਕਰ ਸ਼ਾਮਿਲ ਹੋਏ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.