ਗਹਿਲ ਵਿਖੇ ਗੁਰੂ ਰਵੀਦਾਸ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ |

0
196

ਮਹਿਲ ਕਲਾਂ 29 ਜਨਵਰੀ (ਗੁਰਸੇਵਕ ਸਿੰਘ ਸਹੋਤਾ )- ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਪਿੰਡ ਗਹਿਲ ਵਿਖੇ ਗੁਰੂ ਰਵੀਦਾਸ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਖ ਵੱਖ ਕਵੀਸ਼ਰੀ ਤੇ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਸਮੇਂ ਸਮੂਹ ਨਗਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਲੰਗਰ ਦੇ ਪ੍ਰਬੰਧ ਵੀ ਕੀਤੇ ਹੋਏ ਸਨ | ਇਸ ਮੌਕੇ ਰਾਜ ਸਿੰਘ,ਬਲਵੀਰ ਸਿੰਘ,ਪੰਚ ਪੂਰਨ ਸਿੰਘ,ਕੁਲਵੰਤ ਸਿੰਘ,ਰਾਮ ਸਿੰਘ,ਮਾਸਟਰ ਰੂਪ ਸਿੰਘ,ਬਖਸੀਸ ਸਿੰਘ, ਅਮਿ੍ੰਤਪਾਲ ਸਿੰਘ ਸਾਰੇ ਕਮੇਟੀ ਮੈਂਬਰ) ਤੋਂ ਇਲਾਵਾ ਗੁਰਪ੍ਰੀਤ ਸਿੰਘ,ਜਸਵੰਤ ਸਿੰਘ,ਮਾ ਬੇਅੰਤ ਸਿੰਘ,ਨਿਰਮਲ ਸਿੰਘ ਕਾਲਾ,ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜਰ ਸਨ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.