ਕੌਮੀ ਲੋਕ ਅਦਾਲਤ ਵਿੱਚ 814 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਪੀ.ਐੱਸ. ਕਾਲੇਕਾ

0
585

ਬਰਨਾਲਾ, 10 ਫਰਵਰੀ ਗੁਰਭਿੰਦਰ

ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਬਰਨਾਲਾ ਸ. ਪੀ.ਐੱਸ. ਕਾਲੇਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਣਯੋਗ ਇੰਚਾਰਜ਼ ਜ਼ਿਲ੍ਹਾ ਅਤੇ ਸੈਸ਼ਨਜ ਜੱਜਬਰਨਾਲਾ ਦੀ ਪ੍ਰਧਾਨਗੀ ਹੇਠ ਅੱਜ 10 ਫਰਵਰੀ2018 ਨੂੰ ਜਿਲ੍ਹਾ ਕੋਰਟ ਕੰਪਲੈਕਸਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕੈਟੇਗਰੀਆਂ ਨਾਲ ਸਬੰਧਿਤ ਕੇਸ ਜਿਵੇਂ ਕ੍ਰਿਮੀਨਲ ਕੰਪਾਊਂਡੇਬਲ ਕੇਸ, 138 ਐਨ.ਆਈ.ਐਕਟਘਰੇਲੂ ਝਗੜੇਟ੍ਰੈਫਿਕ ਚਲਾਨਰੈਵਨਿਊ ਕੇਸਮੋਟਰ ਵਹੀਕਲਬੈਂਕ ਰਿਕਵਰੀਪਾਣੀ ਅਤੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਆਦਿ ਕੇਸਾਂ ਨੂੰ ਨਿਪਟਾਉਣ ਲਈ ਮਾਨਯੋਗ ਇੰਚਾਰਜ ਜਿਲ੍ਹਾ ਅਤੇ ਸੈਸ਼ਨਜ ਜੱਜ ਸ. ਅਜੈਬ ਸਿੰਘਜਿਲ੍ਹਾ ਜੱਜ ਫੈਮਿਲੀ ਕੋਰਟ ਸ੍ਰੀ ਬੀ.ਐੱਸ.ਸਰਾਂਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ ਜੱਜ ਜਰਨੈਲ ਸਿੰਘ,ਏ.ਸੀ.ਜੇ.ਐੱਮ. ਅਤੇ ਸ਼੍ਰੀਮਤੀ ਕੁਲਵਿੰਦਰ ਕੌਰ ਜੇ.ਐੱਮ.ਆਈ.ਸੀ. ਦੇ ਬੈੱਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈੱਚਾਂ ਦੁਆਰਾ ਉਪਰੋਕਤ ਕੈਟੇਗਰੀਆਂ ਨਾਲ ਸਬੰਧਿਤ 2071 ਕੇਸ ਲਗਾਏ ਗਏ ਅਤੇ 814 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 1,60,72,993/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੀਉੱਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਈ। ਉਨ੍ਹਾਂ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ ਜਿੱਥੇ ਕੇਸਾਂ ਦਾ ਨਿਪਟਾਰਾ ਦੋਵੇ ਪਾਰਟੀਆ ਦੇ ਆਪਸੀ ਸਮਝੌਤੇ ਰਾਹੀਂ ਕਰਵਾਇਆ ਜਾਂਦਾ ਹੈ ਅਤੇ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.