ਪੀਏਯੂ ਨੇ ਮਨਾਇਆ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਦਿਹਾੜਾ

0
333

ਲੁਧਿਆਣਾ: ੨੩ ਮਾਰਚ (੦੦੦)-ਅੱਜ ਪੀਏਯੂ ਦੇ ਪਾਲ ਆਡੀਟੋਰੀਅਮ ਵਿੱਚ ਨੌਜਵਾਨਾਂ ਦੇ ਸਸ਼ਕਤੀਕਰਨ
ਦਿਹਾੜੇ ਵਜੋਂ ਮਨਾਇਆ ਗਿਆ। ਇਸ ਸਮਾਗਮ ਵਿੱਚ ਪੀਏਯੂ ਦੇ ੩੦੦ ਤੋਂ ਵੱਧ ਵਿਦਿਆਰਥੀਆਂ ਨੂੰ
ਨਸ਼ਾ ਮੁਕਤੀ ਦੇ ਅਫਸਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਇਕ ਨਸ਼ਾ ਮੁਕਤ
ਅਤੇ ਸਿਹਤਮੰਦ ਸਮਾਜ ਸਿਰਜਣ ਵਿੱਚ ਅਪਣਾ ਯੋਗਦਾਨ ਪਾ ਸਕਣ। ਇਹਨਾਂ ਵਲੰਟੀਅਰਾਂ ਅਫਸਰਾਂ ਨੇ
ਚੰਗੇ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਪੀਏਯੂ ਦੇ ਅਧਿਕਾਰੀ
ਮਿਲਖ ਅਫਸਰ ਡਾ. ਵਿਸ਼ਵਜੀਤ ਸਿੰਘ ਹਾਂਸ, ਖੇਤੀਬਾੜੀ ਕਾਲਜ ਦੇ ਡੀਨ ਡਾ. ਸ.ਸ.ਕੁੱਕਲ ਅਤੇ
ਬੇਸਿਕ ਸਾਇੰਸਜ ਕਾਲਜ ਦੇ ਡੀਨ ਡਾ.ਗੁਰਿੰਦਰ ਕੌਰ ਸਾਂਘਾ ਦੀ ਅਗਵਾਈ ਵਿੱਚ ਹੋਏ ਇਸ ਸਮੁੱਚੇ
ਸਮਾਗਮ ਵਿੱਚ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਲਈ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.