ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਧਿਕਾਰੀਆਂ ਨੂੰ ਕੇਂਦਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੀਤਾ ਪ੍ਰੇਰਿਤ

0
522

• ਕਿਹਾ, ਖੇਤੀ ਆਧਾਰਿਤ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਭਾਰੀ ਸਬਸਿਡੀਆਂ ‘ਤੇ ਕਰਜ਼ੇ ਦਾ ਪ੍ਰਬੰਧ-ਬੀਬਾ ਬਾਦਲ
• ਵਿਧਾਇਕ ਡਾ: ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ ਅਤੇ ਸੁਖਜੀਤ ਸਿੰਘ ਲੋਹਗੜ• ਨੇ ਜ਼ਿਲ•ੇ ਵਿੱਚ ਵੱਡੇ ਉਦਯੋਗ ਲਗਾਉਣ ਦੀ ਕੀਤੀ ਮੰਗ
• ਡਿਪਟੀ ਕਮਿਸ਼ਨਰ ਨੇ ਕੇਂਦਰੀ ਮੰਤਰੀ ਨੂੰ ਉਨ•ਾਂ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਦਿਵਾਇਆ ਭਰੋਸਾ

ਭਾਰਤ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਵਿਕਾਸ ਪੱਖੋਂ ਪਛੜੇ ਦੇਸ਼ ਦੇ 115 ਜ਼ਿਲਿ•ਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ, ਤਾਂ ਜੋ ਇਨ•ਾਂ ਜ਼ਿਲਿ•ਆਂ ਦਾ ਪਛੜਾਪਨ ਦੂਰ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲ•ੇ ਦੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਲੋਹਗੜ•, ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ, ਸੀਨੀਅਰ ਕਪਤਾਨ ਪੁਲਿਸ ਸ. ਰਾਜ ਜੀਤ ਸਿੰਘ ਹੁੰਦਲ, ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ, ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤ੍ਰਿਪਾਠੀ ਵੀ ਮੌਜੂਦ ਸਨ।
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਪਛੜੇ ਜ਼ਿਲਿ•ਆਂ ਦੇ ਵਿਕਾਸ ਨੂੰ 2022 ਤੱਕ ਮੁਕੰਮਲ ਕਰਨ ਦੀ ਯੋਜਨਾ ਬਣਾਈ ਹੈ। ਉਨ•ਾਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਸਰਵੇ ਵਿੱਚ ਮੋਗਾ ਅਤੇ ਸਰਹੱਦੀ ਜ਼ਿਲ•ਾ ਫ਼ਿਰੋਜ਼ਪੁਰ ਜ਼ਿਲਿ•ਆਂ ਦਾ ਸ਼ੁਮਾਰ ਪਛੜੇ ਜ਼ਿਲਿ•ਆਂ ਵਿੱਚ ਹੋਇਆ ਹੈ ਤੇ ਭਾਰਤ ਸਰਕਾਰ ਵੱਲੋਂ ਇਨ•ਾਂ ਜ਼ਿਲਿ•ਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ, ਖੇਤੀਬਾੜੀ, ਹੁਨਰ ਵਿਕਾਸ, ਰੋਜ਼ਗਾਰ ਸਮੇਤ ਹੋਰ ਖੇਤਰਾਂ ਵਿਚ ਸੁਧਾਰ ਤੋਂ ਇਲਾਵਾ ਇਨ•ਾਂ ਖੇਤਰਾਂ ਵਿਚ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਖੇਤੀ ਆਰਥਿਕਤਾ ਪੰਜਾਬ ਦੀ ਰੀੜ• ਦੀ ਹੱਡੀ ਹੈ ਅਤੇ ਭਾਰਤ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਦੇ ਛੋਟੇ-ਵੱਡੇ ਉਦਯੋਗ ਸਥਾਪਿਤ ਕਰਨ ਲਈ ਵੱਡੀ ਪੱਧਰ ‘ਤੇ ਸਬਸਿਡੀਆਂ ਅਤੇ ਕਰਜ਼ੇ ਦਾ ਪ੍ਰਬੰਧ ਹੈ, ਜਿਸ ਦਾ ਵੱਧ ਤੋਂ ਵੱਧ ਉੱਦਮੀਆਂ ਨੂੰ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐੱਸ ਨੇ ਜੀ ਆਇਆਂ ਕਹਿੰਦਿਆਂ ਜ਼ਿਲ•ੇ ਵਿੱਚ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਇਸ ਸਬੰਧੀ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ•ਾਂ ਕੇਂਦਰੀ ਮੰਤਰੀ ਬੀਬਾ ਬਾਦਲ ਨੂੰ ਉਨ•ਾਂ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਭਰੋਸਾ ਵੀ ਦਿਵਾਇਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੇਂਦਰ ਸਰਕਾਰ ਦੀਆਂ ਸਿੱਖਿਆ, ਸਿਹਤ, ਪੇਂਡੂ ਵਿਕਾਸ ਖੇਤੀਬਾੜੀ, ਹੁਨਰ ਵਿਕਾਸ ਆਦਿ ਖੇਤਰ ਦੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ• ਨੇ ਕਿਸਾਨ ਖੁਦਕਸ਼ੀਆਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਬੇਰੋਜ਼ਗਾਰੀ ਦੂਰ ਕਰਨ ਲਈ ਜ਼ਿਲ•ੇ ਵਿੱਚ ਵੱਡੇ ਉਦਯੋਗ ਸਥਾਪਿਤ ਕਰਨ ਦੀ ਮੰਗ ਕੀਤੀ। ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਕੇਂਦਰੀ ਮੰਤਰੀ ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ ਮੋਗਾ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਧਰਮਕੋਟ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਬਾਘਾਪੁਰਾਣਾ ਅਮਰਬੀਰ ਸਿੰਘ ਸਿੱਧੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.