ਚੋਰੀ ਦੇ 9 ਮੋਟਰਸਾਈਕਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

0
643

ਭਿੱਖੀਵਿੰਡ 28 ਦਸੰਬਰ (ਭੁਪਿੰਦਰ ਸਿੰਘ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲਿਸ ਨੇ ਚੋਰੀ ਦੇ 9 ਮੋਟਰਸਾਈਕਲਾਂ ਤੇ ਐਕਟਿਵਾ, 2460 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੰੂ ਕਾਬੂ ਕਰਨ ਤੇ ਇਕ ਭਗੋੜੇ ਵਿਅਕਤੀ ਨੰੂ ਫੜਣ ਵਿਚ ਸਫਲਤਾ ਹਾਸਲ ਕੀਤੀ ਹੈ| ਇਹ ਜਾਣਕਾਰੀ ਪੁਲਿਸ ਥਾਣਾ ਭਿੱਖੀਵਿੰਡ ਵਿਖੇ ਕੀਤੀ ਗਈ ਪੈ੍ਸ ਕਾਨਫਰੰਸ ਦੌਰਾਨ ਸਬ ਡਵੀਜਨ ਭਿੱਖੀਵਿੰਡ ਦੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਨੇ ਦਿੱਤੀ ਤੇ ਆਖਿਆ ਕਿ ਪੁਲਿਸ ਚੌਕੀ ਸੁਰਸਿੰਘ ਦੇ ਇੰਚਾਰਜ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਸ਼ਪੈਸ਼ਲ ਨਾਕੇਬੰਦੀ ਦੌਰਾਨ ਲਖਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਅਜੀਤ ਸਿੰਘ ਵਾਸੀ ਸੁਰਸਿੰਘ ਨੰੂ ਸ਼ੱਕ ਦੀ ਬਿਨ੍ਹਾ ‘ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਉਸ ਪਾਸੋਂ ਚੋਰੀ ਦੇ 7 ਮੋਟਰਸਾਈਕਲ ਵੀ ਬਰਾਮਦ ਹੋਏ| ਡੀ.ਐਸ.ਪੀ ਮਾਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐਸਆਈ ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਚੇਲਾ ਮੌੜ ਤੋਂ ਬਲਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭਿੱਖੀਵਿੰਡ ਪਾਸੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਉਥੇ ਏ.ਐਸ.ਆਈ ਸੁਰਿੰਦਰ ਕੁਮਾਰ ਨੇ ਦੌਰਾਨੇ ਗਸ਼ਤ ਸੁਖਦੇਵ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਭਿੱਖੀਵਿੰਡ ਪਾਸੋਂ 460 ਨਸ਼ੀਲੀਆਂ ਗੋਲੀਆਂ ਤੇ 2 ਚੋਰੀ ਦੀਆਂ ਐਕਟਿਵਾ ਵੀ ਬਰਾਮਦ ਕੀਤੀਆਂ| ਇਸ ਤੋਂ ਇਲਾਵਾ ਪੁਲਿਸ ਚੌਕੀ ਕੱਚਾ-ਪੱਕਾ ਦੇ ਏ.ਐਸ.ਆਈ ਬਲਰਾਜ ਸਿੰਘ ਨੇ ਮਾਣਯੋਗ ਅਦਾਲਤ ਵੱਲੋਂ ਭਗੋੜਾ ਕਰਾਰ ਦਿੱਤੇ ਗਏ ਗੁਰਪੀ੍ਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮਰਗਿੰਦਪੁਰਾ ਨੰੂ ਵੀ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ| ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਫੜੇ ਗਏ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.